by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਕਈ ਨਦੀਆਂ 'ਚ ਪਾਣੀ ਦਾ ਪੱਧਰ ਵੱਧ ਗਿਆ। ਜਿਸ ਕਾਰਨ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਗਏ ਹਨ। ਲੋਕ ਘਰੋਂ ਬੇਘਰ ਹੋ ਗਏ ਹਨ ,ਜਦਕਿ ਕਈ ਲੋਕਾਂ ਦੀ ਜਾਨ ਚੱਲੀ ਗਈ । ਉੱਥੇ ਹੀ ਹੁਣ ਮੌਸਮ ਵਿਭਾਗ ਵਲੋਂ ਪੰਜਾਬ 'ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ 22 ਤੋਂ 23 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੋਰ 'ਤੇ ਅੰਮ੍ਰਿਤਸਰ, ਚੰਡੀਗੜ੍ਹ ,ਰੋਪੜ ,ਮੋਗਾ ,ਪਟਿਆਲਾ ,ਲੁਧਿਆਣਾ ਤੇ ਮੋਹਾਲੀ ਸ਼ਾਮਲ ਹਨ। ਅੱਜ ਯਾਨੀ 20 ਤੇ 21 ਜੁਲਾਈ ਨੂੰ ਕਾਲੇ ਬੱਦਲਾਂ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੇ ਕਈ ਹਿੱਸਿਆਂ 'ਚ ਮੌਸਮ ਮੁਹਾਵਣਾ ਰਹੇਗਾ ।