by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ 'ਚ ਸੰਸਦ ਮੈਬਰ ਵਜੋਂ ਪੰਜਾਬੀ 'ਚ ਸਹੁੰ ਚੁੱਕੀ ਹੈ। ਦੱਸ ਦਈਏ ਕਿ ਮਈ ਮਹੀਨੇ 'ਚ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਸੁਸ਼ੀਲ ਰਿੰਕੂ ਨੇ ਕਾਂਗਰਸ ਤੇ ਭਾਜਪਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਇਸ ਦੌਰਾਨ ਸੁਸ਼ੀਲ ਰਿੰਕੂ ਨੂੰ 57 ਹਜ਼ਾਰ ਤੋਂ ਵੱਧ ਵੋਟਾਂ ਮਿਲਿਆ। ਪਹਿਲਾਂ ਸੁਸ਼ੀਲ ਰਿੰਕੂ ਕਾਂਗਰਸ 'ਚ ਸੀ। ਦੱਸਣਯੋਗ ਹੈ ਕਿ ਪੰਜਾਬ 'ਚ ਰਾਹੁਲ ਗਾਂਧੀ ਵਲੋਂ ਜਨਵਰੀ ਮਹੀਨੇ 'ਚ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਸੀ ।ਇਸ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਸੰਸਦ ਮੈਬਰ ਸੰਤੋਖ ਸਿੰਘ ਚੋਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਸੀ।