by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। CM ਮਾਨ ਨੇ ਟਵੀਟ ਕਰ ਕਿਹਾ ਕਿSGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪਸ਼ੱਟ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ ਤੇ Free to air ਪ੍ਰਸਾਰਣ ਕਰ ਦੇਣਾ ਚਾਹੀਦਾ ਹੈ। ਜੇਕਰ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ 'ਚ ਸਾਰੇ ਪ੍ਰਬੰਧ ਕਰ ਦੇਵਾਂਗੇ । ਦੱਸ ਦਈਏ ਕਿ SGPC ਨੇ ਐਲਾਨ ਕੀਤਾ ਹੈ ਕਿ ਜਦੋ ਤੱਕ SGPC ਆਪਣਾ ਚੈੱਨਲ ਨਹੀਂ ਸਥਾਪਿਤ ਕਰ ਲੈਂਦੀ ਉਦੋਂ ਤੱਕ ਯੂਟਿਊਬ ਚੈੱਨਲ ਨਾਲ PTC ਤੇ ਵੀ ਗੁਰਬਾਣੀ ਦਾ ਪ੍ਰਸਾਰਣ ਚੱਲੇਗਾ ।