by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਭੰਗਾਲਾ ਦੇ ਰਹਿਣ ਵਾਲੇ 27 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰਪਾਲ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਵਰਿੰਦਰਪਾਲ ਸਿੰਘ ਟਰਾਂਸਪੋਰਟ ਨਗਰ ਦੇ ਕੋਲ ਬੱਸ ਸਟੈਂਡ ਕੋਲ ਡਿੱਗਿਆ ਹੋਇਆ ਸੀ। ਜਿਸ ਦੇ ਹੱਥ ''ਚ ਨਸ਼ੇ ਦਾ ਟੀਕਾ ਵੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ । ਪੁਲਿਸ ਅਧਿਕਾਰੀ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਮ੍ਰਿਤਕ ਨੌਜਵਾਨ ਦੀ ਲਾਸ਼ ਬੱਸ ਸਟੈਂਡ ਕੋਲੋਂ ਮਿਲੀ ਹੈ । ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਪਰਿਵਾਰਿਕ ਮੈਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਤੇ 5 ਭੈਣਾਂ ਦਾ ਭਰਾ ਸੀ। ਉਹ ਆਪਣੇ ਪਿਛਲੇ ਪਤਨੀ ਤੇ 1 ਮੁੰਡਾ ਛੱਡ ਗਿਆ ਹੈ ।