by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ- ਪੂਰਬੀ ਕੋਲੰਬੀਆ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੈਟੇਡਰ ਵਿਭਾਗ 'ਚ ਪੇਲੋਨ ਦੀ ਨਗਰਪਾਲਿਕਾ 'ਚ ਭਿਆਨਕ ਬੱਸ ਹਾਦਸੇ ਦੌਰਾਨ 12 ਤੋਂ ਵੱਧ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਪਲੇਓਨ ਦੀ ਨਗਰਪਾਲਿਕਾ ਦੇ ਰਾਸ਼ਟਰੀ ਰਾਜਮਾਰਗ ਤੇ ਲਿਮਟ ਸੈਕਟਰ 'ਚ ਬ੍ਰਾਸੀਲੀਆਂ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਕਾਰਨ 12 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ । ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਅਧਿਕਾਰੀਆਂ ਅਨੁਸਾਰ ਬੱਸ ਦੱਖਣੀ ਅਮਰੀਕੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਸੀ ।