by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਦੇ ਪਿੰਡ ਨਵੀ ਬਸਤੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 35 ਸਾਲਾਂ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਸ਼ਾਲ ਨੇ ਪਿਤਾ ਵਿਜੈ ਨੇ ਦੱਸਿਆ ਕਿ ਉਸ ਦਾ ਪੁੱਤ ਵਿਸ਼ਾਲ ਪਿਛਲੇ ਸਾਲ ਜਨਵਰੀ 'ਚ ਦੁਬਈ ਗਿਆ ਸੀ, ਉੱਥੇ ਉਹ ਸ਼ੈਫ ਦਾ ਕੰਮ ਕਰਦਾ ਸੀ। ਉਨ੍ਹਾਂ ਨੂੰ ਦੇਰ ਰਾਤ ਰਾਕੇਸ਼ ਨਾਮ ਦੇ ਨੌਜਵਾਨ ਦਾ ਫੋਨ ਆਇਆ ,ਜੋ ਕਿ ਹਿਮਾਚਲ ਦਾ ਰਹਿਣ ਵਾਲਾ ਹੈ ਤੇ ਦੁਬਈ 'ਚ ਉਸ ਦੇ ਪੁੱਤ ਨਾਲ ਕੰਮ ਕਰਦਾ ਹੈ। ਉਸ ਨੇ ਕਿਹਾ ਕਿ ਵਿਸ਼ਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਗਰਮੀ ਕਰਕੇ ਉਸ ਨੂੰ ਘਬਰਾਹਟ ਹੋਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 3 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਤੇ ਉਸ ਦੀ 2 ਸਾਲਾਂ ਦੀ ਧੀ ਵੀ ਹੈ । ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਵਲੋਂ ਵਿਸ਼ਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ।