by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਾਫੀ ਦਿਨਾਂ ਤੋਂ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ,ਉੱਥੇ ਮੌਸਮ ਵਿਭਾਗ ਵਲੋਂ ਇੱਕ ਵਾਰ ਫਿਰ ਪੰਜਾਬ 'ਚ ਭਾਰੀ ਬਰਸਾਤ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ।
ਅੱਜ ਸਵੇਰ ਤੋਂ ਜਲੰਧਰ ,ਮੋਗਾ, ਮਾਨਸਾ, ਅੰਮ੍ਰਿਤਸਰ ਸਮੇਤ ਕੀ ਜ਼ਿਲ੍ਹਿਆਂ 'ਚ ਬਰਸਾਤ ਹੋ ਰਹੀ ਹੈ ।ਦੱਸ ਦਈਏ ਕਿ ਪੰਜਾਬ ਦੇ ਕਈ ਪਿੰਡ ਹੜ੍ਹ ਕਾਰਨ ਪਾਣੀ 'ਚ ਡੁੱਬ ਗਏ ਹਨ ।ਜਿਸ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਹੋਇਆ ,ਉੱਥੇ ਹੀ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ। ਕਿਸਾਨਾਂ ਦੀਆਂ ਫਸਲਾਂ ਪਾਣੀ 'ਚ ਡੁੱਬ ਗਈਆਂ ਹਨ , ਬਹੁਤ ਸਾਰੇ ਕਿਸਾਨ ਫਿਰ ਝੋਨਾ ਲੱਗਾ ਰਹੇ ਹਨ ।