ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਣੀਪੁਰ 'ਚ ਪਿਛਲੇ ਦਿਨੀਂ 2 ਮਹਿਲਾਵਾਂ ਨੂੰ ਨਗਨ ਕਰਕੇ ਪਰੇਡ ਕਰਵਾਉਣ ਦੀ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਕਈ ਥਾਵਾਂ 'ਤੇ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਸ ਘਟਨਾ ਕਾਰਨ ਹੁਣ ਤੱਕ ਪੂਰੇ ਭਾਰਤ 'ਚ ਸਥਿਤੀ ਗੰਭੀਰ ਬਣੀ ਹੋਈ ਹੈ । ਅਧਿਕਾਰੀਆਂ ਵਲੋਂ ਇਹ ਘਟਨਾ 4 ਮਈ ਦੀ ਦੱਸੀ ਜਾ ਰਹੀ ਹੈ । ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਣੀਪੁਰ 'ਚ ਹੋ ਰਹੀਆਂ ਹਿੰਸਕ ਗਤੀਵਿਧੀਆਂ ਤੇ ਮਹਿਲਾਵਾਂ 'ਤੇ ਹੋ ਰਹੇ ਅੱਤਿਆਚਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇੱਥੇ ਵਿਧਾਇਕ ਹੋਸਟਲ ਵਿਖੇ ਕਰਾਵੇ ਧਰਨੇ 'ਚ ਕੈਬਨਿਟ ਮੰਤਰੀ ਮਾਲ ਮੰਤਰੀ ਬ੍ਰਮ ਸ਼ੰਕਰ ਤੇ ਮੰਤਰੀ ਬਲਕਾਰ ਸਿੰਘ ਮੌਜੂਦ ਹਨ । ਆਪ ਵਲੰਟਰੀਅਜ਼ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਵਲੋਂ ਅੱਜ BJP ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਆਮ ਵਰਕਰਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ,ਜਿਨ੍ਹਾਂ ਨੂੰ ਪਾਰ ਕਰਨ ਦੌਰਾਨ ਉਨ੍ਹਾਂ 'ਤੇ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਗਈਆਂ। ਪੁਲਿਸ ਵਲੋਂ ਕਈ ਆਪ ਵਿਧਾਇਕਾਂ ਨੂੰ ਹਿਰਾਸਤ 'ਚ ਲਿਆ ਗਿਆ । ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੁਣ ਦੇਸ਼ 'ਚ ਮੋਦੀ ਖ਼ਿਲਾਫ਼ ਰੋਸ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ ।