by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਥਾਣਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੈਨੇਡਾ 'ਚ ਚੰਗੇ ਭਵਿੱਖ ਤੇ ਪੜ੍ਹਾਈ ਲਈ ਗਏ ਪਿੰਡ ਕਲਿਆਣ ਸੁੱਖਾ ਦੇ 22 ਸਾਲਾਂ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਗਗਨਦੀਪ ਸਿੰਘ ਪਿਛਲੇ ਸਾਲ ਹੀ ਆਪਣੀ ਪੜ੍ਹਾਈ ਤੇ ਚੰਗੇ ਭਵਿੱਖ ਲਈ ਕੈਨੇਡਾ ਦੇ ਬਰੈਂਪਟਨ ਵਿਖੇ ਗਿਆ ਸੀ। ਗਗਨਦੀਪ ਸਿੰਘ ਕੈਨੇਡਾ ਆਪਣੇ ਮਾਮੇ ਤਾਰਾ ਸਿੰਘ ਕੋਲ ਰਹੀ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਅਚਾਨਕ ਘਬਰਾਹਟ ਹੋਈ ਤਾਂ ਗਗਨਦੀਪ ਸਿੰਘ ਨੂੰ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਗਿਆ । ਜਿਸ ਤੋਂ ਬਾਅਦ ਉਹ ਠੀਕ ਹੋ ਕੇ ਵਾਪਸ ਮਾਮੇ ਘਰ ਆ ਗਿਆ ਪਰ ਉੱਥੇ ਆ ਕੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਵਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਸਰਕਾਰ ਕੋਲੋਂ ਅਪੀਲ ਕੀਤੀ ਜਾ ਰਹੀ ਹੈ ।