by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਕਈ ਇਲਾਕਿਆਂ 'ਚ ਦੇਰ ਰਾਤ ਤੋਂ ਦਰਮਿਆਨ ਤੇ ਕਿਸੇ ਭਾਰੀ ਬਰਸਾਤ ਦੇਖਣ ਨੂੰ ਮਿਲ ਰਹੀ ਹੈ। ਜਿਸ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ । ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕ ਹੜ੍ਹ ਵਰਗੇ ਹਾਲਾਤ ਦੀ ਮਾਰ ਝੱਲ ਰਹੇ ਹਨ, ਉੱਥੇ ਹੀ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ।
ਜਲੰਧਰ, ਮੁਹਾਲੀ, ਲੁਧਿਆਣਾ ,ਅੰਮ੍ਰਿਤਸਰ ,ਗੁਰਦਾਸਪੁਰ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ 'ਚ ਅੱਜ ਸਵੇਰੇ ਤੋਂ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ । 29 ਤੋਂ 31 ਜੁਲਾਈ ਤੱਕ ਮੌਸਮ ਵਿਭਾਗ ਵਲੋਂ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ । ਦੱਸਣਯੋਗ ਹੈ ਕਿ ਹੜ੍ਹ ਕਾਰਨ ਹੁਣ ਤੱਕ ਕਈ ਪਿੰਡ ਪਾਣੀ 'ਚ ਡੁੱਬ ਗਏ ਹਨ । ਜਿਸ ਕਾਰਨ ਕਈ ਲੋਕ ਘਰੋਂ ਬੇਘਰ ਹੋ ਗਏ ,ਜਦਕਿ ਹਜ਼ਾਰਾਂ ਲੋਕਾਂ ਦੀ ਜਾਨ ਚੱਲੀ ਗਈ ।