by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗਿਆਸਪੁਰਾ ਇਲਾਕੇ 'ਚ ਇੱਕ ਵਾਰ ਫਿਰ ਗੈਸ ਲੀਕ ਹੋ ਗਈ। ਜਿੱਥੇ ਪਹਿਲਾਂ ਵੀ ਗੈਸ ਲੋਕ ਹੋਈ ਸੀ। ਦੱਸਿਆ ਜਾ ਰਿਹਾ SHO ਇੰਦਰਜੀਤ ਸਿੰਘ ਅਨੁਸਾਰ ਇੱਕ ਮਹਿਲਾ ਨੇ ਸਾਹ ਘੁੱਟਣ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਗੈਸ ਲੀਕ ਹੋਣ ਬਾਰੇ ਪਤਾ ਲੱਗਿਆ । ਫਿਲਹਾਲ ਪੁਲਿਸ ਟੀਮ ਵਲੋਂ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਤੇ ਇਲਾਕੇ 'ਚ ਪੁਲਿਸ ਟੀਮ ਨੂੰ ਤਾਇਨਾਤ ਕੀਤਾ ਗਿਆ,ਉੱਥੇ ਹੀ ਮਹਿਲਾ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਸੂਤਰਾਂ ਅਨੁਸਾਰ ਭਾਰੀ ਬਰਸਾਤ ਕਾਰਨ ਗੈਸ ਲੀਕ ਤੋਂ ਬਚਾਅ ਰਿਹਾ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ,ਗੈਸ ਲੀਕ ਹੋਣ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਚੱਲੀ ਗਈ।