by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸੰਯੁਕਤ ਰਾਸ਼ਟਰ ਵਲੋਂ ਗੈਂਗਸਟਰ ਐਲਾਨੇ ਗਏ ਰਵਿੰਦਰ ਸਮਰਾ ਦਾ ਰਿਚਮੰਡ 'ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ 2 ਮਹੀਨੇ ਪਹਿਲਾਂ ਹੀ ਇਸ ਦੇ ਭਰਾ ਦਾ ਵੀ ਕਤਲ ਕੀਤਾ ਗਿਆ ਸੀ ।ਗੈਂਗਸਟਰ ਰਵਿੰਦਰ ਅੱਜ ਸਵੇਰੇ 6 ਵਜੇ ਦੇ ਕਰੀਬ ਮਿਨਲਰ ਰੋਡ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ । ਅਧਿਕਾਰੀਆਂ ਨੇ ਦੱਸਿਆ ਕਿ ਰਵਿੰਦਰ ਸਮਰਾ ਦਾ ਕਤਲ ਬ੍ਰਿਟਿਸ਼ ਕੋਲੰਬੀਆ 'ਚ ਹੋਈ ਗੈਂਗਵਾਰ ਦਾ ਨਤੀਜਾ ਹੈ । ਰਾਹਗੀਰਾਂ ਅਨੁਸਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਆ ਕੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿੱਤੀ ਤੇ ਇੱਕ ਹਮਲਾਵਰ ਨੇ ਮਸ਼ੀਨ ਗੰਨ ਨਾਲ ਗੋਲੀਆਂ ਮਾਰ ਕੇ ਗੈਂਗਸਟਰ ਰਵਿੰਦਰ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।