by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ , ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ,ਸਰਕਾਰੀ ਸੈਕੰਡਰੀ ਸਕੂਲ ਨੌਂ ਬਨਿਹਾਲ ਸ਼ੇਰ ਸਿੰਘ ਵਾਲਾ , ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ 5 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਨੁਸਾਰ ਲਗਾਤਾਰ ਭਾਰੀ ਬਰਸਾਤ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਕਾਰਨ ਡੁੱਬ ਗਏ ਹਨ,ਲੋਕ ਕਾਫੀ ਪ੍ਰਭਾਵਿਤ ਹੋ ਰਹੇ ਹਨ ।ਇਸ ਲਈ ਸਕੂਲਾਂ ਦੇ ਰਸਤੇ 'ਚ ਪਾਣੀ ਭਰ ਗਿਆ , ਕਈ ਸਕੂਲ ਪਾਣੀ 'ਚ ਡੁੱਬ ਗਏ ਹਨ। ਜਿਸ ਕਾਰਨ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਹਾਲੇ ਸਕੂਲ ਬੰਦ ਕੀਤੇ ਗਏ ਹਨ ।