ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੈਨਕੂਵਰ ਦੀ ਮੇਨ ਸਟ੍ਰੀਟ ਤੇ ਈਸਟ -12 ਐਵੇਨਿਊ ਦੀ ਇੰਟਰਸੈਕਸ਼ਨ 'ਤੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ ।ਦੱਸਿਆ ਜਾ ਰਿਹਾ ਤੇਜ਼ ਰਫ਼ਤਾਰ ਵਾਹਨ ਨੇ ਡਰਾਈਵਰ ਦਿਲਪ੍ਰੀਤ ਸਿੰਘ ਦੇ ਵਾਹਨ ਤੇ ਇੱਕ ਹੋਰ ਟੈਕਸੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਲਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 7 ਲੋਕ ਗੰਭੀਰ ਜਖ਼ਮੀ ਹੋ ਗਏ।
ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਿਲਪ੍ਰੀਤ ਸਿੰਘ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਤ ਸੀ ।ਦਿਲਪ੍ਰੀਤ ਸਿੰਘ 2015 'ਚ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ ਤੇ ਉਹ ਉੱਥੇ ਰਾਈਡ ਹੇਲਿੰਗ ਡਰਾਈਵਰ ਸੀ । ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।