by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬੱਸ ਡੂੰਘੀ ਖੱਡ 'ਚ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 6 ਭਾਰਤੀਆਂ ਸਮੇਤ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਿ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਦੇਰ ਰਾਤ ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗ ਗਈ। ਇਹ ਬੱਸ ਅਮਰੀਕਾ ਦੀ ਸਰਹੱਦ ਨਾਲ ਲੱਗਦੇ ਸ਼ਹਿਰ ਟਿਜੁਆਨਾ ਜਾ ਰਹੀ ਸੀ ,ਜਦੋ ਇਹ ਭਿਆਨਕ ਹਾਦਸਾ ਵਾਪਰ ਗਿਆ ।
ਬੱਸ ਕਰੀਬ 150 ਫੁੱਟ ਡੂੰਘੀ ਖੱਡ 'ਚ ਡਿੱਗੀ। ਜਾਣਕਾਰੀ ਅਨੁਸਾਰ ਬੱਸ 'ਚ 50 ਦੇ ਕਰੀਬ ਯਾਤਰੀ ਸਵਾਰ ਸਨ। ਦੇਰ ਰਾਤ ਬੱਸ ਖੱਡ 'ਚ ਡਿੱਗਣ ਕਾਰਨ 18 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮਰਨ ਵਾਲਿਆਂ 'ਚ 6 ਭਾਰਤੀ ਮੂਲ ਦੇ ਸਨ। ਦੱਸ ਦਈਏ ਕਿ ਬੱਸ 'ਵਿ'ਚ ਜ਼ਿਆਦਾਤਰ ਯਾਤਰੀ ਅਮਰੀਕੀ ਨਹੀਂ ਸਗੋਂ ਹੋਰ ਮੂਲ ਦੇ ਸਨ ।