by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਬਲਾਚੌਰ ਦੇ ਬਲਾਕ ਕਸਬਾ ਮਜਾਰੀ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹਰਪ੍ਰੀਤ ਸਿੰਘ ਦੀ ਅਮਰੀਕਾ ਦੇ ਸ਼ਹਿਰ ਬਲੇਜੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਪ੍ਰੀਤ ਸਿੰਘ ਹਾਲੇ ਇਸ ਸਾਲ 25 ਜੂਨ ਨੂੰ ਛੁੱਟੀ ਕੱਟ ਕੇ ਅਮਰੀਕਾ ਵਾਪਸ ਗਿਆ ਸੀ। ਮ੍ਰਿਤਕ ਹਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਪਰਿਵਾਰ ਛੱਡ ਗਿਆ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਰੋ- ਰੋ ਬੁਰਾ ਹਾਲ ਹੈ, ਜਦਕਿ ਇਲਾਕੇ 'ਵਿ'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।