by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਪੁਲਿਸ ਤੇ ਕ੍ਰਾਈਮ ਬ੍ਰਾਂਚ ਵਲੋਂ ਦਵਾਰਕਾ ਇਲਾਕੇ 'ਚ ਗੋਲੀਬਾਰੀ ਤੋਂ ਬਾਅਦ ਕਾਲਾ ਜਥੇੜੀ- ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਦੀ ਪਛਾਣ ਵਿੱਕੀ ਤੇ ਨਰਿੰਦਰ ਸੋਨੀਪਤ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਗੁਪਤ ਸੂਚਨਾ ਤੋਂ ਬਾਅਦ ਦਵਾਰਕਾ ਇਲਾਕੇ 'ਚ ਕ੍ਰਾਈਮ ਬ੍ਰਾਂਚ ਨੇ ਛਾਪੇਮਾਰੀ ਕਰਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕੀਤਾ ਹੈ । ਅਧਿਕਾਰੀਆਂ ਅਨੁਸਾਰ ਛਾਪੇਮਾਰੀ ਦੌਰਾਨ ਦੋਵੇ ਦੋਸ਼ੀਆਂ ਵਲੋਂ ਗੋਲੀਬਾਰੀ ਵੀ ਕੀਤੀ ਗਈ । ਅਧਿਕਾਰੀਆਂ ਅਨੁਸਾਰ ਦੋਵੇ ਦੋਸ਼ੀਆਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ਼ ਹਨ ।ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਕੋਈ ਅਧਿਕਾਰਤ ਤੋਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ।