by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ 'ਚ ਤਾਇਨਾਤ ASI ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੇ ਇਕਲੋਤੇ ਪੁੱਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ASI ਡਿਊਟੀ 'ਤੇ ਜਾਣ ਲਈ ਤਿਆਰ ਹੋ ਰਿਹਾ ਸੀ। ਇਸ ਦੌਰਾਨ ਉਸ ਦੀ ਰਿਵਾਲਵਰ ਹੇਠ ਡਿੱਗ ਗਈ ਤੇ ਗੋਲੀ ਚੱਲ ਗਈ। ਉਸ ਕਮਰੇ 'ਚ ਬੈਂਡ 'ਤੇ ਬੈਠੇ ਉਸ ਦੇ ਪੁੱਤ ਨੂੰ ਗੋਲੀ ਜਾ ਲੱਗੀ , ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਦੇ ਰੂਪ 'ਚ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।