by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਸਚਿਨ ਦੀ ਕੈਨੇਡਾ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਸਚਿਨ ਦੀ ਕਾਫੀ ਦਿਨਾਂ ਤੋਂ ਸਿਹਤ ਖ਼ਰਾਬ ਹੋ ਗਈ ਸੀ ,ਜਿਸ ਕਾਰਨ ਉਸ ਦੀ ਮੌਤ ਹੋ ਗਈ ।ਮ੍ਰਿਤਕ ਸਚਿਨ 4 ਸਾਲ ਤੋਂ ਕੈਨੇਡਾ ਰਹਿ ਰਿਹਾ ਸੀ। ਉੱਥੇ ਹੀ ਸਚਿਨ ਦੀ ਮੌਤ ਦਾ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸਚਿਨ ਦੇ ਪਿਤਾ ਬਿਸ਼ਨ ਨੇ ਦੱਸਿਆ ਕਿ ਸਚਿਨ 2019 'ਚ ਪੜ੍ਹਾਈ 'ਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ ,ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ ।