by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਸਬੀਰ ਸਿੰਘ ਨਾਮ ਦੇ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਉੱਥੇ ਹੀ ਪਰਿਵਾਰ ਵਲੋਂ ਮ੍ਰਿਤਕ ਦੇਹ ਜਲਦ ਪਿੰਡ ਵਾਪਸ ਲਿਆਉਣ ਦੀ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਜਸਬੀਰ ਸਿੰਘ ਜੋ ਕਾਫ਼ੀ ਸਮੇ ਤੋਂ ਦੁਬਈ ਵਿਖੇ ਘਰ ਦੇ ਹਾਲਾਤ ਸੁਧਾਰਨ ਲਈ ਗਿਆ ਸੀ ਤੇ ਉਹ ਉੱਥੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ । ਜਸਬੀਰ ਸਿੰਘ ਦੇ ਭਰਾ ਨੇ ਦੱਸਿਆ ਕਿ ਬੀਤੀ ਦਿਨੀਂ ਪਰਿਵਾਰਿਕ ਮੈਬਰਾਂ ਨੂੰ ਜਦੋ ਜਸਬੀਰ ਸਿੰਘ ਦੇ ਦਿਲ ਦਾ ਦੌਰਾ ਪੈਣ ਦੌਰਾਨ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਖਿਸਕ ਗਈ । ਮ੍ਰਿਤਕ ਜਸਬੀਰ ਸਿੰਘ ਆਪਣੇ ਪਿੱਛੇ 6 ਸਾਲਾਂ ਪੁੱਤ ਤੇ ਪਤਨੀ ,ਮਾਪੇ ਛੱਡ ਗਿਆ ਹੈ ।