by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਤੜਾਂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਖਾਨੇਵਾਲ ਵਿਖੇ ਡਰੇਨ 'ਚ ਆਟੋ ਟੈਂਪੂ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 3 ਮਹਿਲਾਵਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਲਾਜ਼ ਅਧੀਨ ਅਮਰੋ ਦੇਵੀ ਨੇ ਦੱਸਿਆ ਕਿ ਉਹ ਹਰਿਆਣਾ ਦੇ ਜਾਖਲ ਸ਼ਹਿਰ ਤੋਂ ਇੱਕ ਆਟੋ ਕਿਰਾਏ 'ਤੇ ਕਰਕੇ ਸ਼੍ਰੀ ਖਾਟੂ ਸ਼ਿਆਮ ਮੰਦਰ ਜਾ ਰਹੇ ਸੀ, ਜਦੋ ਉਹ ਪਿੰਡ ਖਾਨੇਵਾਲ ਕੋਲ ਪਹੁੰਚ ਤਾਂ ਅਣਪਛਾਤੇ ਵਾਹਨ ਨੇ ਭਿਆਨਕ ਟੱਕਰ ਮਾਰ ਦਿੱਤੀ । ਜਿਸ ਕਾਰਨ ਆਟੋ ਡਰੇਨ 'ਚ ਡਿੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।