ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੋਲੈਰੋ ਤੇ ਕੰਟੇਨਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇਕੋ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹਾਦਸੇ ਤੋਂ ਬਾਅਦ ਲਾਸ਼ਾਂ ਸੜਕ 'ਤੇ ਖਿੱਲਰੀਆਂ ਪਈਆਂ ਸਨ। ਹਾਦਸੇ ਦੀ ਚਪੇਟ 'ਚ ਆਏ ਲੋਕ ਰਾਮਦੇਵਰਾ ਬਾਬਾ ਦੇ ਦਰਸ਼ਨ ਕਰਕੇ ਵਾਪਸ ਫਲੋਦੀ ਆ ਰਹੇ ਸਨ। ਇਸ ਦੌਰਾਨ ਇਹ ਵੱਡਾ ਹਾਦਸਾ ਵਾਪਰ ਗਿਆ । ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਫਲੋਦੀ ਜ਼ਿਲ੍ਹੇ ਦੇ ਨੈਸ਼ਨਲ ਹਾਈਵੇਅ ਕੋਲ ਵਾਪਰਿਆ ਹੈ।
ਖਾਰਾ ਪਿੰਡ ਕੋਲ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੈਰੋ ਕੰਟੇਨਰ ਨਾਲ ਟੱਕਰਾਂ ਗਈ । ਇਸ ਹਾਦਸੇ 'ਚ ਇਕੋ ਪਰਿਵਾਰ ਦੇ 6 ਮੈਬਰਾਂ ਦੀ ਮੌਤ ਹੋ ਗਈ, ਮਰਨ ਵਾਲਿਆਂ 'ਚ ਇੱਕ ਮਹਿਲਾ ਤੇ 5 ਪੁਰਸ਼ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਜਖ਼ਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ। ਇਸ ਘਟਨਾ ਨਾਲ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।