by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਇਲਾਕਿਆਂ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਕਾਫੀ ਪਿੰਡ ਪਾਣੀ 'ਚ ਡੁੱਬ ਗਏ ਹਨ। ਜਿਸ ਕਰਕੇ ਲੋਕ ਘਰੋਂ ਬੇਘਰ ਹੋ ਗਏ ,ਜਦਕਿ ਹਜ਼ਾਰਾਂ ਲੋਕਾਂ ਦੀ ਜਾਨ ਚੱਲੀ ਹੈ । ਹੁਣ ਦੱਸਿਆ ਜਾ ਰਿਹਾ ਭਾਖੜਾ ਡੈਮ ਦੇ ਫਲੱਡ ਗੇਟ 5 ਦਿਨ ਤੱਕ ਖੁੱਲ੍ਹੇ ਰਹਿਣਗੇ । ਇਸ ਬਾਰੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਵਲੋਂ ਜਾਣਕਾਰੀ ਸਾਂਝੀ ਕੀਤੀ ਹੈ । ਅਧਿਕਾਰੀ ਨੇ ਕਿਹਾ ਕਿ ਪਾਣੀ ਕੰਟਰੋਲਡ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ । ਉਨ੍ਹਾਂ ਨੇ ਦੱਸਿਆ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1677.70 ਫੁੱਟ ਤੱਕ ਪਹੁੰਚ ਗਿਆ । ਭਾਖੜਾ ਡੈਮ 'ਚ ਪਾਣੀ ਦੀ ਆਮਦ 76898 ਕਿਊਸਿਕ ਰਿਕਾਰਡ ਕੀਤੀ ਗਈ, ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 83703 ਕਿਊਸਿਕ ਪਾਣੀ ਛੱਡਿਆ ਗਿਆ । ਉੱਥੇ ਹੀ ਅੰਦਨਪੁਰ ਸਾਹਿਬ ਹਾਈਡਲ ਨਹਿਰ 'ਚ 10150 ਕਿਊਸਿਕ ,ਜਦਕਿ ਸਤਲੁਜ ਦਰਿਆ 'ਚ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਪਰ ਭਾਖੜਾ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਘੱਟ ਹੈ ।