by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਭਗਵੰਤ ਮਾਨ ਨੇ PSPCL ਦੁਆਰਾ ਹਸਤਾਖਰ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੰਪਨੀ ਗ੍ਰੀਨ ਐਨਰਜੀ ਨਾਲ 2.53 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1000 ਮੈਗਾਵਾਟ ਦਾ ਸਮਝੌਤਾ ਕੀਤਾ ਹੈ । ਹੁਣ ਕੰਪਨੀ ਵਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ 1000 ਮੈਗਵਾਟ ਦੇ ਸੂਰਜੀ ਊਰਜਾ ਪਲਾਂਟ 'ਤੇ ਇੱਕ ਪੈਸੇ ਦੀ ਬੱਚਤ ਕਰਕੇ 25 ਸਾਲਾਂ ਵਿੱਚ 64 ਕਰੋੜ 60 ਲੱਖ ਰੁਪਏ ਦੀ ਰਕਮ ਬਣਦੀ ਹੈ ,ਜਦਕਿ ਸੂਬਾ ਸਰਕਾਰ 6 ਪੈਸੇ ਘਟਾ ਦੇਵੇ ਤਾਂ 25 ਸਾਲਾਂ ਵਿੱਚ 387 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉੱਥੇ ਹੀ CM ਮਾਨ ਨੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀ ਮਦਦ ਕਰਨ ਦੇ ਹੁਕਮ ਜਾਰੀ ਕੀਤੇ ਹਨ ।