by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 26 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਵਾਸੀ ਫਾਜ਼ਿਲਕਾ ਦੇ ਰੂਪ 'ਚ ਹੋਈ ਸੀ । ਦੱਸਿਆ ਜਾ ਰਿਹਾ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਹੁਣ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਈ ਹੈ । ਇਸ ਦੌਰਾਨ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ । ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਦੇਰ ਰਾਤ ਮ੍ਰਿਤਕ ਦੇਹ ਲੈਣ ਪਹੁੰਚੇ, ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਧਾਲੀਵਾਲ ਦਾ ਮਦਦ ਕਰਨ ਲਈ ਧੰਨਵਾਦ ਕੀਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਬਹੁਤ ਦੁੱਖ ਨਾਲ ਮੈ ਸਾਡੇ ਪੰਜਾਬ ਦੇਫਾਜ਼ਿਲਕਾ ਦੇ ਰਹਿਣ ਵਾਲੇ ਦਲਜੀਤ ਸਿੰਘ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਲੈਣ ਏਅਰਪੋਰਟ ਪਹੁੰਚਿਆ ਹਾਂ ।