ਪੱਤਰ ਪ੍ਰੇਰਕ : ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਧੀਰੇਂਦਰ ਸ਼ਾਸਤਰੀ ਉਚੇਚੇ ਤੌਰ ਉੱਤੇ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿਖੇ ਪਹੁੰਚੇ ਸਨ। ਉਨ੍ਹਾਂ ਨੂੰ ਨਿੱਕੂ ਨੇ ਦਸਤਾਰ ਸਜਾਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਉਹ ਅੱਜ ਅੰਮ੍ਰਿਤਸਰ ਦੀ ਪਾਵਨ ਧਰਤੀ ਉੱਤੇ ਪੁੱਜੇ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਉਨ੍ਹਾਂ ਭਾਰਤ ਦੇਸ਼ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਬਹੁਤ ਵਧੀਆ ਅਤੇ ਬਹੁਤ ਪਿਆਰ ਕਰਨ ਵਾਲੇ ਹਨ, ਇਸ ਲਈ ਉਹ ਵਾਰ-ਵਾਰ ਇੱਥੇ ਆਉਣਗੇ । ਇਸ ਤੋਂ ਇਲਾਵਾ ਧੀਰੇਂਦਰ ਸ਼ਾਸਤਰੀ ਨੇ ਅੱਗੇ ਕਿਹਾ ਕਿ ਹੁਣ ਪਠਾਨਕੋਟ ਵਿੱਚ ਇੱਕ ਪ੍ਰਾਚੀਨ ਮੰਦਰ ਪਹੁੰਚ ਕੇ ਤਿੰਨ ਦਿਨ ਪੂਜਾ ਅਰਚਨਾ ਕਰਨਗੇ।