by jaskamal
ਪੱਤਰ ਪ੍ਰੇਰਕ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਨੂੰ ਲੈ ਕੇ ਟੀਮ ਇੰਡੀਆ ਦਾ ਹੌਸਲਾ ਵਧਾਇਆ ਹੈ। ਮੁੱਖ ਮੰਤਰੀ ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ, "ਕ੍ਰਿਕੇਟ #Worldcupfinal2023… ਚੱਕਦੇ ਇੰਡੀਆ ਲਈ ਟੀਮ ਇੰਡੀਆ ਨੂੰ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ।"
ਜ਼ਿਕਰਯੋਗ ਹੈ ਕਿ ਅੱਜ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ।