ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਹੋਏ ਸਿਆਸੀ ਹੰਗਾਮੇ ਦਾ ਜੇਲ੍ਹ ਪ੍ਰਸ਼ਾਸਨ ਦਾ ਜਵਾਬ

by jaskamal

ਪੱਤਰ ਪ੍ਰੇਰਕ : ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਗਏ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਦੇ ਵਫ਼ਦ ਨੂੰ ਜੇਲ੍ਹ ਦੇ ਬਾਹਰ ਰੋਕੇ ਜਾਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਪ੍ਰਤੀਕਿਰਿਆ ਦਿੱਤੀ ਹੈ।

ਇਸ ਦਾ ਜਵਾਬ ਦਿੰਦਿਆਂ ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਮਿਲਣ ਨਹੀਂ ਦਿੱਤਾ ਗਿਆ। ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੋਵਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਸੀ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੂੰ 2 ਦਸੰਬਰ ਨੂੰ ਫੋਨ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ।