by jaskamal
ਪੱਤਰ ਪ੍ਰੇਰਕ : ਘੱਟੋ-ਘੱਟ 21 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਚਾਰ ਕਿਸ਼ਤੀਆਂ ਨੂੰ ਸ਼੍ਰੀਲੰਕਾ ਦੇ ਜਲ ਖੇਤਰ 'ਚ ਕਥਿਤ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ ਜ਼ਬਤ ਕੀਤਾ ਗਿਆ ਹੈ। ਸ਼੍ਰੀਲੰਕਾਈ ਨੇਵੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਬੁੱਧਵਾਰ ਨੂੰ ਮੰਨਾਰ ਅਤੇ ਕੋਵਿਲਨ ਦੇ ਉੱਤਰ-ਪੂਰਬੀ ਜਲ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਨੇਵੀ ਨੇ ਕਿਹਾ ਕਿ 2023 ਵਿੱਚ ਉਨ੍ਹਾਂ ਨੇ ਸ਼੍ਰੀਲੰਕਾ ਦੇ ਜਲ ਖੇਤਰ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਲਈ 195 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ। ਭਾਰਤੀ ਮਛੇਰਿਆਂ ਨੂੰ ਅਕਸਰ ਕਥਿਤ ਤੌਰ 'ਤੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਪਾਰ ਕਰਨ ਅਤੇ ਸ਼੍ਰੀਲੰਕਾ ਦੇ ਪਾਣੀਆਂ ਵਿੱਚ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਜਾਂਦਾ ਹੈ।