by jaskamal
ਪੱਤਰ ਪ੍ਰੇਰਕ : ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਿਆਸ ਪੁਲ ’ਤੇ 7 ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਜ਼ਖਮੀ ਹੋ ਗਏ।
ਚਸ਼ਮਦੀਦਾਂ ਅਨੁਸਾਰ ਇੱਕ ਵਿਅਕਤੀ ਦਰੱਖਤ ਦੀ ਟਾਹਣੀ ਲੈ ਕੇ ਸੜਕ 'ਤੇ ਖੜ੍ਹਾ ਸੀ, ਜਦੋਂ ਡਰਾਈਵਰ ਨੇ ਉਸ ਨੂੰ ਬਚਾਉਣ ਲਈ ਬ੍ਰੇਕ ਲਗਾਈ ਤਾਂ ਪਿੱਛੇ ਤੋਂ ਆ ਰਹੇ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਵਾਹਨ ਨੁਕਸਾਨੇ ਗਏ। ਇੱਕ ਵੱਡਾ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ। ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚ ਗਏ ਅਤੇ ਜਾਇਜ਼ਾ ਲੈ ਰਹੇ ਹਨ।