Breaking: ਭਾਰਤ-ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫਤਾਰ

by jaskamal

ਪੱਤਰ ਪ੍ਰੇਰਕ : ਬੀਐਸਐਫ ਅਤੇ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਭਿੰਡੀ ਪਿੰਡ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨ ਤਸਕਰਾਂ ਨੂੰ 5 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਆ ਰਹੇ ਡਰੋਨ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ ਜਾਲ ਵਿਛਾਇਆ ਜਿਸ ਦੌਰਾਨ ਇੱਕ ਤਸਕਰ ਡਰੋਨ ਤੋਂ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ ਉਸਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਜਾਂਚ ਦੌਰਾਨ ਨੇੜਲੇ ਘਰ ਵਿੱਚ ਲੁਕੇ ਦੋ ਹੋਰ ਸਮੱਗਲਰਾਂ ਨੂੰ ਵੀ ਕਾਬੂ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਬੀ.ਐੱਸ.ਐੱਫ. ਅਤੇ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।