ਪੱਤਰ ਪ੍ਰੇਰਕ : ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜੋਗਿੰਦਰ ਪਾਲ ਭੋਆ ਜਿਸਨੂੰ ਬੀਤੇ ਦਿਨ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਅੱਜ ਬਾਅਦ ਦੁਪਹਿਰ ਮਾਣਯੋਗ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੌਰਾਨ ਸਮਰਥਕਾਂ ਦਾ ਕਹਿਣਾ ਹੈ ਕਿ ਉਸ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ 'ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਸ਼ੁੱਕਰਵਾਰ ਨੂੰ ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਸੀ। ਜੋਗਿੰਦਰ ਪਾਲ 'ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ। ਭੋਆ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਝਗੜੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਦਰਅਸਲ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਮਾਈਨਿੰਗ ਅਧਿਕਾਰੀਆਂ ਨਾਲ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ 'ਤੇ ਸ਼ਿਕੰਜਾ ਕੱਸ ਦਿੱਤਾ ਸੀ। ਭੋਆ 'ਤੇ ਮਾਈਨਿੰਗ ਵਾਲੀ ਥਾਂ 'ਤੇ ਪਹੁੰਚੀ ਟੀਮ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਸਾਬਕਾ ਵਿਧਾਇਕ ਨੂੰ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਉਹ ਦੇਰ ਰਾਤ ਤੋਂ ਪੁਲਿਸ ਹਿਰਾਸਤ 'ਚ ਹਸਪਤਾਲ 'ਚ ਦਾਖਲ ਸੀ, ਗ੍ਰਿਫਤਾਰੀ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਸੀ।