ਪੱਤਰ ਪ੍ਰੇਰਕ : ਸੰਗਰੂਰ ਜ਼ਿਲ੍ਹੇ ਵਿੱਚ ਟਰੱਕ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਜਾਮ ਲਾ ਕੇ ਕਾਲਾਝਾਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਆਵਾਜਾਈ ਬੰਦ ਹੋਣ ਕਾਰਨ ਟ੍ਰੈਫਿਕ ਪ੍ਰਭਾਵਿਤ ਹੋ ਰਹੀ ਹੈ। ਭਵਾਨੀਗੜ੍ਹ ਵਿੱਚ ਹਿੱਟ ਐਂਡ ਰਨ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਿੱਟ ਐਂਡ ਰਨ ਕਾਨੂੰਨ ਵਿਰੁੱਧ ਵੱਡੀ ਗਿਣਤੀ ਵਿੱਚ ਟਰੱਕ ਡਰਾਈਵਰ ਇੱਥੇ ਇਕੱਠੇ ਹੋਏ ਹਨ। ਇਸ ਦੌਰਾਨ ਟਰੱਕ ਯੂਨੀਅਨ ਅਤੇ ਟੈਕਸੀ ਯੂਨੀਅਨ ਵੀ ਉਨ੍ਹਾਂ ਦੀ ਹਮਾਇਤ ਵਿੱਚ ਸਾਹਮਣੇ ਆਈ ਹੈ। ਦੱਸ ਦੇਈਏ ਕਿ ਧਰਨੇ ਵਾਲੀ ਥਾਂ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਹੈ।
ਜ਼ਿਕਰਯੋਗ ਹੈ ਕਿ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ ਜਿੱਥੇ ਦੇਸ਼ ਭਰ 'ਚ ਵਾਹਨ ਚਾਲਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਨੀਵਾਰ ਨੂੰ ਕੜਾਕੇ ਦੀ ਠੰਡ 'ਚ ਤਰਨਤਾਰਨ 'ਚ ਨੈਸ਼ਨਲ ਹਾਈਵੇ 'ਤੇ ਸਥਿਤ ਉਸਮਾ ਟੋਲ ਪਲਾਜ਼ਾ 'ਤੇ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। .ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਉਥੇ ਮੌਜੂਦ ਵਾਹਨ ਚਾਲਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ।