by jagjeetkaur
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸਪੈਸ਼ਲ ਸਾਰੰਗਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 15 ਜਨਵਰੀ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਦੁਪਹਿਰ ਵੇਲੇ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਜਲੰਧਰ ਅਧੀਨ ਪੈਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਦੁਪਹਿਰ ਵੇਲੇ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।