by jagjeetkaur
ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸ ਦਈਏ ਕਿ ਮੁਨੱਵਰ ਰਾਣਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਕਾਰਨ ਉਨ੍ਹਾਂ ਦਾ ਲਖਨਊ ਦੇ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ 9 ਜਨਵਰੀ ਨੂੰ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਐਤਵਾਰ ਦੇਰ ਰਾਤ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਯਾਨੀ ਅੱਜ ਲਖਨਊ ਵਿਚ ਕੀਤਾ ਜਾਵੇਗਾ।