by jagjeetkaur
ਅੱਜ 18 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਹੋਣੀ ਸੀ। ਪਰ ਭਾਰੀ ਹੰਗਾਮੇ ਤੋਂ ਬਾਅਦ ਚੰਡੀਗੜ੍ਹ ਦੇ ਮੇਅਰ ਦੀ ਚੋਣ ਟਾਲ ਦਿੱਤੀ ਗਈ ਹੈ। ਫਿਲਹਾਲ ਮੇਅਰ ਦੀ ਚੋਣ ਲਈ ਅਗਲੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਗਿਆ ਹੈ, ਜਿਸ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਅਸਲ ‘ਚ ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A ਅਤੇ ਬੀਜੇਪੀ ਦੇ ਵਿੱਚ ਸਿੱਧਾ ਮੁਕਾਬਲਾ ਹੈ। ਪਰ ਮੇਅਰ ਦੀ ਚੋਣ ਤੋਂ ਪਹਿਲਾਂ ਹੀ ਹੰਗਾਮਾਂ ਹੋ ਗਿਆ।
ਨਗਰ ਨਿਗਮ ਦਫ਼ਤਰ ਦੇ ਬਾਹਰ ਹੰਗਾਮਾ ਕਰਨ ਵਾਲੇ ਕਾਂਗਰਸ ਅਤੇ ‘ਆਪ’ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਹੁਣ ਪੁਲੀਸ ਉਨ੍ਹਾਂ ਨੂੰ ਬੱਸ ਰਾਹੀਂ ਸਬੰਧਤ ਥਾਣਿਆਂ ਵਿੱਚ ਲੈ ਜਾ ਰਹੀ ਹੈ। ਚੋਣਾਂ ਦੌਰਾਨ ਕੋਈ ਹੰਗਾਮਾ ਨਾ ਹੋਵੇ, ਇਸ ਲਈ ਪੁਲੀਸ ਵੱਲੋਂ ਨਿਗਮ ਦਫ਼ਤਰ ਦੀ ਚਾਰਦੀਵਾਰੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।