ਲੁਧਿਆਣਾ ਪੁਲਿਸ ਵੱਲੋੰ ਗਿੱਲ ਰੋਡ ‘ਤੇ ਬੰਦੂਕ ਦੀ ਨੋਕ ਜਿਊਲਰਜ਼ ਦੀ ਦੁਕਾਨ ਤੋਂ ਗਹਿਣੇ ਅਤੇ ਚਾਂਦੀ ਲੁੱਟਣ ਵਾਲੇ ਅੰਤਰਰਾਜੀ ਗਿਰੋਹ ਦੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਲੁਧਿਆਣਾ ਪੁਲਿਸ ਪੰਜ ਦਿਨਾਂ ਤੋਂ ਲਗਾਤਾਰ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ। ਇਹਨਾਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਪਿਸਤੌਲ, ਦੋ ਕਿਲੋ 120 ਗ੍ਰਾਮ ਚਾਂਦੀ, ਤਿੰਨ ਤੋਲੇ ਸੋਨੇ ਦੇ ਗਹਿਣੇ, ਪੰਜ ਜਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤੇ ਗਏ ਵਾਹਨ ਬਰਾਮਦ ਕੀਤੇ ਹਨ।
ਇਸ ਮਾਮਲੇ ਵਿੱਚ ਪੁਲਿਸ ਨੇ ਅਨਿਕੇਤ ਵਾਸੀ ਮੁਹੱਲਾ ਸਤਿਗੁਰੂ ਨਗਰ ਡਾਬਾ, ਰਾਹੁਲ ਕੁਮਾਰ ਵਾਸੀ ਮੁਹੱਲਾ ਗੁਰੂ ਨਾਨਕ ਨਗਰ, ਲੋਹਾਰਾ ਰੋਡ, ਨਵਦੀਪ ਦੂਬੇ ਉਰਫ਼ ਗੋਲੂ ਵਾਸੀ ਮੁਹੱਲਾ ਅਜੀਤ ਨਗਰ, ਅੰਕਿਤ ਕੁਮਾਰ ਤੇ ਕਰਨ, ਵਾਸੀ ਮੁਹੱਲਾ ਗੁਰੂ ਨਾਨਕ ਨਗਰ, ਡਾਬਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੱਛਮੀ ਦੇ ਵਸਨੀਕ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।