by jagjeetkaur
ਗੁਰਦਾਸਪੁਰ : 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।