CM ਨੇ ਖੰਨਾ ‘ਚ ਅਗਨੀਵੀਰ ਅਜੈ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, ਸੌਂਪਿਆ 1 ਕਰੋੜ ਦਾ ਚੈੱਕ

by jagjeetkaur

ਖੰਨਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਅਗਨੀਵੀਰ ਅਜੈ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।

https://twitter.com/BhagwantMann/status/1750447088641651137