by jagjeetkaur
ਚੰਡੀਗੜ੍ਹ, 30 ਜਨਵਰੀ – ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ।
ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ।