by jagjeetkaur
ਪੰਜਾਬ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਅੱਜ 80 ਸਾਲ ਦੀ ਉਮਰ 'ਚ ਅਕਾਲ ਚਲਾਨਾ ਕਰ ਗਏ । ਉਨ੍ਹਾਂ ਦਾ ਸਸਕਾਰ ਕੱਲ੍ਹ 5 ਫਰਵਰੀ , ਸੋਮਵਾਰ ਬਾਅਦ ਦੁਪਹਿਰ 1 ਵਜੇ ਦਾਣਾ ਮੰਡੀ ਸ਼ਮਸ਼ਾਨ ਘਾਟ ਬੈਕ ਸਾਈਡ ਅਰੋੜਾ ਪੈਲੇਸ ਲੁਧਿਆਣਾ ਵਿਖੇ ਕੀਤਾ ਜਾਵੇਗਾ । ਮਾਤਾ ਬਲਬੀਰ ਕੌਰ ਆਪਣੇ ਪਿੱਛੇ ਦੋ ਲੜਕੇ ਛੱਡ ਗਏ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਦਰਪਾਲ ਸਿੰਘ ਦੇ ਅਕਾਲ ਚਲਾਨਾ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਕਿਹਾ ਕਿ “ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬਲਬੀਰ ਕੌਰ ਜੀ ਦੇ ਚਲਾਣੇ ’ਤੇ ਗਹਿਰਾ ਦੁੱਖ ਲੱਗਿਆ ਹੈ। ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ।”