ਪੰਜਾਬ ‘ਚ ਕਾਰ ਚਾਲਕਾਂ ਲਈ ਵੱਡੀ ਖਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

by jaskamal

ਪੱਤਰ ਪ੍ਰੇਰਕ : ਸੂਬੇ 'ਚ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲੇ ਲੋਕਾਂ ਲਈ ਵੀ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਸਬੰਧੀ ਏ.ਡੀ.ਜੀ.ਪੀ. ਟਰੈਫਿਕ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸੜਕ ਸੁਰੱਖਿਆ ਮਹੀਨਾ ਜੋ ਕਿ 15 ਜਨਵਰੀ ਤੋਂ 14 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਸੀਟ ਬੈਲਟ ਦੀ ਵਰਤੋਂ ਬਾਰੇ ਜਾਗਰੂਕ ਕੀਤਾ। 14 ਫਰਵਰੀ ਤੋਂ ਬਾਅਦ ਸੀਟ ਬੈਲਟ ਦੀ ਵਰਤੋਂ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।