ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

by jagjeetkaur

ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਨੁਸਾਰ ਕੰਮ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸੁਰਜੀਤ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਪਛਾਣ 40 ਸਾਲਾ ਸੁਰਜੀਤ ਸਿੰਘ ਵਾਸੀ ਪਿੰਡ ਟਾਹਲੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸੁਰਜੀਤ ਸਿੰਘ ਪਿਛਲੇ 10-12 ਸਾਲਾਂ ਤੋਂ ਫਰਾਂਸ ਵਿੱਚ ਆਪਣੇ ਪਰਿਵਾਰ ਨਾਲ ਰਹਿ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ।