by jaskamal
ਪੱਤਰ ਪ੍ਰੇਰਕ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਦੋ ਲੁਟੇਰਿਆਂ ਦਾ ਮੁਕਾਬਲਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਨਸਰਾਲਾ ਨੇੜੇ ਇਕ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ | ਇਸ ਮੁਕਾਬਲੇ ਦੌਰਾਨ ਦੋ ਲੁਟੇਰੇ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਲੁਟੇਰਿਆਂ ਦੀਆਂ ਲੱਤਾਂ 'ਚ ਗੋਲੀ ਲੱਗੀ ਹੈ। ਪੁਲਿਸ ਨੇ ਮੁੱਠਭੇੜ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਜ਼ਖਮੀ ਲੁਟੇਰਿਆਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ।