ਵਿੱਤ ਮੰਤਰੀ ਵੱਲੋਂ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ

by jagjeetkaur

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਤੋਂ ਬਾਅਦ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ 1 ਮਾਰਚ ਨੂੰ ਹੋਵੇਗਾ।

ਇਸ ਭਾਸ਼ਣ 'ਤੇ 4 ਮਾਰਚ ਨੂੰ ਬਹਿਸ ਹੋਵੇਗੀ, ਜਿਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦਾ ਅਗਲੇ ਸਾਲ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ 'ਤੇ 6 ਮਾਰਚ ਨੂੰ ਬਹਿਸ ਹੋਵੇਗੀ। ਇਸ ਤੋਂ ਇਲਾਵਾ ਹੋਰ ਵੀ ਕਈ ਕੰਮ 15 ਤਰੀਕ ਤੱਕ ਹੋ ਜਾਣਗੇ। ਜੇਕਰ ਕੋਈ ਹੋਰ ਕੰਮ ਹੈ ਤਾਂ ਉਹ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਸਲਾਹ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਚੀਮਾ ਨੇ ਖਨੌਰੀ ਸਰਹੱਦ ਵਿਖੇ 21 ਸਾਲਾ ਨੌਜਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਕਤ ਨੌਜਵਾਨ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਸੰਪਰਕ ਵਿੱਚ ਹਨ ਅਤੇ ਜੋ ਵੀ ਢੁਕਵਾਂ ਹੋਵੇਗਾ ਉਸ ਵਿੱਚ ਫੈਸਲਾ ਲਿਆ ਜਾਵੇਗਾ।