by jagjeetkaur
21 ਫ਼ਰਵਰੀ ਨੂੰ ਖਨੌਰੀ ਬਾਰਡਰ ‘ਤੇ 21 ਸਾਲਾ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਸ਼ੁਭਕਰਨ ਸਿੰਘ ਦਾ ਅੱਜ ਵੀ ਪੋਸਟਮਾਰਟਮ ਨਹੀਂ ਹੋਇਆ। ਕਿਸਾਨ ਆਗੂਆਂ ਵੱਲੋਂ ਹਰਿਆਣਾ ਪੁਲਿਸ ਤੇ ਸਰਕਾਰ ‘ਤੇ ਐੱਫਆਈਆਰ ਦਰਜ ਕਰਨ ਦੀ ਪੰਜਾਬ ਸਰਕਾਰ ਅੱਗੇ ਮੰਗ ਕੀਤੀ ਗਈ ਹੈ।
ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ ਉਦੋਂ ਤੱਕ ਸ਼ੁਭਕਰਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ।