by jagjeetkaur
ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਿਥੇ ਕਿਸਾਨਾਂ ਵਿੱਚ ਰੋਸ ਹੈ ਉਥੇ ਹੀ ਪੰਜਾਬ ਸਰਕਾਰ ਵੀ ਇਸ ਪ੍ਰਤੀ ਗੰਭੀਰ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਦ੍ਰਿੜ੍ਹ ਹੈ। ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨੋਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।