ਜਦੋਂ ਤੱਕ ਸ਼ੁਭਕਰਨ ਨੂੰ ਇਨਸਾਫ਼ ਨਹੀਂ ਮਿਲਦਾ, ਨਹੀਂ ਕਰਾਂਗੇ ਸਸਕਾਰ : ਕਿਸਾਨ ਆਗੂ

by jagjeetkaur

ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਚ ਝੜਪ ਵਿਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ।

21 ਫ਼ਰਵਰੀ ਨੂੰ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਅੰਦੋਲਨ ਦੌਰਾਨ ਹਮਲਾ ਕੀਤਾ ਗਿਆ ਜਿਸ ਵਿਚ 21 ਸਾਲਾ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਸ਼ੁਭਕਰਨ ਸਿੰਘ ਦਾ ਅੱਜ ਵੀ ਪੋਸਟਮਾਰਟਮ ਨਹੀਂ ਹੋਇਆ।

ਕਿਸਾਨ ਆਗੂਆਂ ਵੱਲੋਂ ਹਰਿਆਣਾ ਪੁਲਿਸ ਤੇ ਸਰਕਾਰ ‘ਤੇ ਐੱਫਆਈਆਰ ਦਰਜ ਕਰਨ ਦੀ ਪੰਜਾਬ ਸਰਕਾਰ ਅੱਗੇ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ ਉਦੋਂ ਤੱਕ ਸ਼ੁਭਕਰਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ।