ਪੱਤਰ ਪ੍ਰੇਰਕ : ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਈ ਮਸ਼ਹੂਰ ਹਸਤੀਆਂ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਅਜਿਹੀਆਂ ਖ਼ਬਰਾਂ ਬੀਤੇ ਦਿਨਾਂ ਤੋਂ ਚਰਚਾ ਵਿੱਚ ਰਹੀਆਂ ਹਨ। ਇਨ੍ਹਾਂ ਸਾਰੀਆਂ ਖਬਰਾਂ ਨੂੰ ਯੁਵਰਾਜ ਸਿੰਘ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ।
ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ ਉਹ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਹੇ ਹਨ। ਮੈਂ ਲੋਕਾਂ ਦੀ ਮਦਦ ਕਰਦਾ ਹਾਂ, ਜੋ ਮੇਰਾ ਜਨੂੰਨ ਹੈ ਅਤੇ ਉਸ ਕੰਮ ਨੂੰ ਜਾਰੀ ਰਖਾਂਗਾ।
ਦਰਅਸਲ, ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਵੀਰਵਾਰ (29 ਫਰਵਰੀ) ਨੂੰ ਹੋਈ। ਇਸ ਮੁਲਾਕਾਤ ਤੋਂ ਬਾਅਦ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਭਾਜਪਾ ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਬੀਜੇਪੀ ਦੀ ਸੀਈਸੀ ਮੀਟਿੰਗ ਤੋਂ ਮੀਡੀਆਂ ਵਿੱਚ ਇਹ ਖਬਰਾਂ ਆਈਆਂ ਕਿ ਭਾਜਪਾ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਅਤੇ ਅਕਸ਼ੈ ਕੁਮਾਰ ਨੂੰ ਵੀ ਲੋਕ ਸਭਾ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।