by jagjeetkaur
ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਬਠਿੰਡਾ ਦੇ ਪਿੰਡ ਬੱਲੋ ਵਿਖੇ ਹੈ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਉਸਦੀ ਅੰਤਿਮ ਅਰਦਾਸ ਚ ਸ਼ਾਮਿਲ ਹੋਣ ਲਈ ਪੁੱਜ ਰਹੇ ਹਨ। ਦੱਸ ਦਈਏ ਕਿ ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਮੌਤ ਹੋ ਗਈ ਸੀ।
ਅੱਜ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨਾਂ ਦੇ ਦਿੱਲੀ ਮਾਰਚ ਬਾਰੇ ਐਲਾਨ ਕੀਤਾ ਜਾਵੇਗਾ। 21 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਇਸ ਤੋਂ ਪਹਿਲਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਖੜ੍ਹੇ ਸਨ। ਹੁਣ ਉਹ ਹਰਿਆਣਾ-ਪੰਜਾਬ ਦੇ ਡੱਬਵਾਲੀ ਬਾਰਡਰ ‘ਤੇ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।